TSK

TSK · ਕਹਾਉਤਾਂ 2:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।

ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।

ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।

ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।

ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।