TSK

TSK · ਕਹਾਉਤਾਂ 2:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।

ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।

ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।

ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।

ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।

¶ ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।

ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।

ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।