TSK

TSK · ਕਹਾਉਤਾਂ 20:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।

ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।

ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।

ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।

ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।

ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।

ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।

¶ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।

ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ।