ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!
TSK
TSK · ਕਹਾਉਤਾਂ 21:11
Treasury of Scripture Knowledge references in ਪੰਜਾਬੀ IRV.
ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।
ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।