TSK

TSK · ਕਹਾਉਤਾਂ 21:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।

ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।

ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?

ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।

ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।

ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।

ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।

“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।

ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।

ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।