TSK

TSK · ਕਹਾਉਤਾਂ 21:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।

ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ।

¶ ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।