TSK

TSK · ਕਹਾਉਤਾਂ 21:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਉਸ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ।

ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।

ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।

ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।

¶ ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।