ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
TSK
TSK · ਕਹਾਉਤਾਂ 22:11
Treasury of Scripture Knowledge references in ਪੰਜਾਬੀ IRV.
ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।
ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
‹ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ,› ‹ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।›