ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।
TSK
TSK · ਕਹਾਉਤਾਂ 22:12
Treasury of Scripture Knowledge references in ਪੰਜਾਬੀ IRV.
ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।
ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।