ਕੂਚ 9:21
TSK
ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।
TSK
Treasury of Scripture Knowledge references in ਪੰਜਾਬੀ IRV.
ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।
ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ।
¶ ‹ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)›
ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।