TSK

TSK · ਕਹਾਉਤਾਂ 22:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।

ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”

ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।

ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।