ਅੱਯੂਬ 4:8
TSK
ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
TSK
Treasury of Scripture Knowledge references in ਪੰਜਾਬੀ IRV.
ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
¶ ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।
ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।
ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।