TSK

TSK · ਕਹਾਉਤਾਂ 23:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’

ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।

ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,

ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,

ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ

ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।