TSK

TSK · ਕਹਾਉਤਾਂ 23:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”

ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।

ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।

ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।

‹ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।›

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›

ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।