TSK

TSK · ਕਹਾਉਤਾਂ 23:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।

ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ।

ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।

ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।

ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।

ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।