TSK

TSK · ਕਹਾਉਤਾਂ 23:35

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।

ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।

ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।

ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!