TSK

TSK · ਕਹਾਉਤਾਂ 23:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।

ਸੱਚ-ਮੁੱਚ ਮਨੁੱਖ ਛਾਇਆ ਹੀ ਵਾਂਗੂੰ ਫਿਰਦਾ ਹੈ, ਸੱਚ-ਮੁੱਚ ਉਹ ਵਿਅਰਥ ਰੌਲ਼ਾ ਪਾਉਂਦਾ ਹੈ! ਉਹ ਮਾਇਆ ਜੋੜਦਾ ਹੈ ਪਰ ਨਹੀਂ ਜਾਣਦਾ ਕਿ ਉਹ ਨੂੰ ਕੌਣ ਸਾਂਭੇਗਾ!

ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?

¶ ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ

ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।

ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ

ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!