TSK

TSK · ਕਹਾਉਤਾਂ 23:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?

ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!

ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।

ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।

¶ ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।