ਤਦ ਰਾਜਾ ਨੇ ਦੋਏਗ ਨੂੰ ਆਖਿਆ, ਤੂੰ ਮੁੜ ਅਤੇ ਜਾਜਕਾਂ ਉੱਤੇ ਹਮਲਾ ਕਰ! ਸੋ ਅਦੋਮੀ ਦੋਏਗ ਨੇ ਮੁੜ ਕੇ ਜਾਜਕਾਂ ਉੱਤੇ ਹਮਲਾ ਕੀਤਾ ਅਤੇ ਉਸ ਦਿਨ ਉਸ ਨੇ ਪਚਾਸੀ ਜਣਿਆਂ ਨੂੰ ਜਿਨ੍ਹਾਂ ਨੇ ਕਤਾਨ ਦੇ ਏਫ਼ੋਦ ਪਾਏ ਹੋਏ ਸਨ ਮਾਰ ਦਿੱਤਾ।
TSK
TSK · ਕਹਾਉਤਾਂ 24:15
Treasury of Scripture Knowledge references in ਪੰਜਾਬੀ IRV.
ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।
ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।
ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ!
ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।