TSK

TSK · ਕਹਾਉਤਾਂ 24:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।

ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ।

ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।

ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।

ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ

ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ।

ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।

ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।