TSK

TSK · ਕਹਾਉਤਾਂ 24:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।

ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ।

ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”

ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।

ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।

ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।

ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!

ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।