ਕਹਾਉਤਾਂ 8:14
TSK
ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
TSK
Treasury of Scripture Knowledge references in ਪੰਜਾਬੀ IRV.
ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।