TSK

TSK · ਕਹਾਉਤਾਂ 25:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।

ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।

ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।