TSK

TSK · ਕਹਾਉਤਾਂ 25:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ “ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”

ਸੋ ਰਾਜਾ ਨੇ ਆਖਿਆ, ਭਲਾ, ਇਸ ਸਾਰੇ ਕੰਮ ਵਿੱਚ ਯੋਆਬ ਦਾ ਹੱਥ ਤੇਰੇ ਨਾਲ ਨਹੀਂ?

¶ ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।

ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ

ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।

“ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?

“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!

ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ!

ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।