TSK

TSK · ਕਹਾਉਤਾਂ 25:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।

ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,

ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।

ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।