TSK

TSK · ਕਹਾਉਤਾਂ 25:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਤੇਰੀਆਂ ਗਧੀਆਂ ਜਿਨ੍ਹਾਂ ਨੂੰ ਗਵਾਚਿਆਂ ਤਿੰਨ ਦਿਨ ਹੋ ਗਏ ਹਨ ਉਨ੍ਹਾਂ ਦੀ ਚਿੰਤਾ ਨਾ ਕਰ ਕਿਉਂ ਜੋ ਉਹ ਲੱਭ ਗਈਆਂ ਹਨ ਅਤੇ ਇਸਰਾਏਲ ਕਿਸ ਦੇ ਮੂੰਹ ਵੱਲ ਵੇਖਦਾ ਹੈ? ਭਲਾ, ਤੇਰੇ ਅਤੇ ਤੇਰੇ ਪਿਤਾ ਦੇ ਸਾਰੇ ਟੱਬਰ ਵੱਲ ਨਹੀਂ?

ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?

ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।

ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।

ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l