ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
TSK
TSK · ਕਹਾਉਤਾਂ 26:24
Treasury of Scripture Knowledge references in ਪੰਜਾਬੀ IRV.
ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।
ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
¶ ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।