TSK

TSK · ਕਹਾਉਤਾਂ 26:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।

ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।

ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।

ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।