TSK

TSK · ਕਹਾਉਤਾਂ 27:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।

ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।

ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।