TSK

TSK · ਕਹਾਉਤਾਂ 27:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;

ਅਤੇ ਦਰੋਗੇ ਨੇ ਸਾਰੇ ਕੈਦੀਆਂ ਨੂੰ ਜਿਹੜੇ ਉਸ ਕੈਦ ਵਿੱਚ ਸਨ, ਯੂਸੁਫ਼ ਦੇ ਹੱਥ ਵਿੱਚ ਦੇ ਦਿੱਤਾ ਅਤੇ ਜਿਹੜਾ ਕੰਮ ਉੱਥੇ ਕੀਤਾ ਜਾਂਦਾ ਸੀ, ਉਹੀ ਚਲਾਉਂਦਾ ਸੀ।

ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।

ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”

ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।

ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

‹ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।›

‹ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।›

‹ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।›

‹ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।›

ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ

ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?

ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।

ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l