TSK

TSK · ਕਹਾਉਤਾਂ 27:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।

ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।

ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।

ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।

¶ ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।

ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।

¶ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?