TSK

TSK · ਕਹਾਉਤਾਂ 27:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।

ਤਦ ਗਾਦ ਨਬੀ ਨੇ ਦਾਊਦ ਨੂੰ ਆਖਿਆ, ਗੜ੍ਹ ਵਿੱਚ ਨਾ ਲੁਕਿਆ ਰਹਿ। ਚੱਲ ਅਤੇ ਯਹੂਦਾਹ ਦੇ ਦੇਸ ਵੱਲ ਨਿੱਕਲ ਜਾ। ਸੋ ਦਾਊਦ ਤੁਰਿਆ ਅਤੇ ਹਾਰਥ ਦੇ ਜੰਗਲ ਵਿੱਚ ਆ ਗਿਆ।

ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।

ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”

ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।

ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।

ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।

ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।