TSK

TSK · ਕਹਾਉਤਾਂ 27:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’

ਹੁਣ ਤੁਸੀਂ ਆਓ ਮੈਂ ਤੁਹਾਨੂੰ ਸਲਾਹ ਦੇਵਾਂ ਕਿ ਤੁਸੀਂ ਆਪਣੀ ਅਤੇ ਆਪਣੇ ਪੁੱਤਰ ਸੁਲੇਮਾਨ ਦੀ ਜਾਨ ਬਚਾ ਸਕੋ।

ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।

ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।

ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।

ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।

ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।

ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?

ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।

ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।