TSK

TSK · ਕਹਾਉਤਾਂ 28:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।

ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।

ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।

ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।

ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ!

¶ ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

¶ ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।