ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।
TSK
TSK · ਕਹਾਉਤਾਂ 28:17
Treasury of Scripture Knowledge references in ਪੰਜਾਬੀ IRV.
ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।
ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ।
ਈਜ਼ਬਲ ਲਈ ਵੀ ਯਹੋਵਾਹ ਦਾ ਬਚਨ ਹੈ ਕਿ ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!