TSK

TSK · ਕਹਾਉਤਾਂ 28:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।

ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।

ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”

ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।

¶ ‹ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।›

ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।