TSK

TSK · ਕਹਾਉਤਾਂ 28:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ।

ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!

‹ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,›

ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।

ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।