TSK

TSK · ਕਹਾਉਤਾਂ 29:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।

¶ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ

ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।

ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।

¶ ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ

ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ

ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।

ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।

ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।

ਇਸ ਲਈ ਇਹ ਬਦੀ ਤੁਹਾਡੇ ਲਈ ਡਿੱਗਣ ਵਾਲੀ ਤੇੜ ਵਾਂਗੂੰ ਹੋਵੇਗੀ, ਜਿਹੜੀ ਉੱਚੀ ਕੰਧ ਵਿੱਚ ਉਭਰੀ ਹੋਈ ਹੈ, ਜਿਸ ਦਾ ਟੁੱਟਣਾ ਅਚਾਨਕ, ਇੱਕ ਦਮ ਹੋਵੇਗਾ।

¶ ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।

ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ

ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ

ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ

ਤਾਂ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”›

‹“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।›

ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।

ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।