TSK

TSK · ਕਹਾਉਤਾਂ 29:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।

¶ ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ।

ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।

ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।

ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।

ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।

ਤਦ ਯਿਸੂ ਨੇ ਆਖਿਆ, ‹ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ› ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।

¶ ‹ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।›

¶ ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ।