TSK

TSK · ਕਹਾਉਤਾਂ 29:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।

¶ ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?

ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।

ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।

ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।

ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।