TSK

TSK · ਕਹਾਉਤਾਂ 29:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।

ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!

ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।

¶ ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -

ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।