ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,
TSK
TSK · ਕਹਾਉਤਾਂ 29:23
Treasury of Scripture Knowledge references in ਪੰਜਾਬੀ IRV.
¶ ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।
ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
¶ ‹ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,› ‹ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।›
‹ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।›
‹ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।›
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।