TSK

TSK · ਕਹਾਉਤਾਂ 29:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ।

ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!

ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।

ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!

ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ‹ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!›