TSK

TSK · ਕਹਾਉਤਾਂ 29:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ।

ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।

ਅੱਗੋਂ ਹਾਰੂਨ ਨੇ ਆਖਿਆ, ਮੇਰੇ ਸੁਆਮੀ ਦਾ ਕ੍ਰੋਧ ਨਾ ਭੜਕੇ। ਤੂੰ ਲੋਕਾਂ ਨੂੰ ਜਾਣਦਾ ਹੈਂ ਕਿ ਉਹ ਬੁਰਿਆਈ ਉੱਤੇ ਤਿਆਰ ਹਨ

ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”

ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।

ਅਤੇ ਦਾਊਦ ਕਿਸੇ ਇੱਕ ਪੁਰਸ਼ ਜਾਂ ਇਸਤ੍ਰੀ ਨੂੰ ਵੀ ਗਥ ਵਿੱਚ ਨਾ ਲਿਆਇਆ ਜੋ ਕਿਤੇ ਇਹ ਸਾਡੇ ਵਿਰੁੱਧ ਨਾ ਖ਼ਬਰ ਜਾ ਦੇਣ ਕਿ ਦਾਊਦ ਨੇ ਅਜਿਹਾ ਕੰਮ ਕੀਤਾ ਹੈ। ਜਦ ਤੱਕ ਉਹ ਫ਼ਲਿਸਤੀਆਂ ਦੇ ਦੇਸ ਵਿੱਚ ਰਿਹਾ ਉਸ ਦੀ ਇਹੋ ਮਰਜਾਦਾ ਰਹੀ

ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ

ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।

ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!

ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।

ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।

¶ ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।

ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।

ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?

¶ ‹ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।›

ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।

ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।