¶ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
TSK
TSK · ਕਹਾਉਤਾਂ 29:4
Treasury of Scripture Knowledge references in ਪੰਜਾਬੀ IRV.
ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।
ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
ਰਾਜਾ ਜਿਹੜਾ ਨਿਆਂ ਦੀ ਗੱਦੀ ਉੱਤੇ ਬਹਿੰਦਾ ਹੈ, ਉਹ ਆਪਣੀ ਨਜ਼ਰ ਨਾਲ ਹੀ ਸਾਰੀ ਬੁਰਿਆਈ ਨੂੰ ਜਾਣ ਲੈਂਦਾ ਹੈ।
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
¶ ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।
ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।