ਤਦ ਤੁਹਾਡੀ ਦਾਸੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਦੀ ਗੱਲ ਸੁਖਦਾਇਕ ਹੋਵੇਗੀ ਕਿਉਂ ਜੋ ਮੇਰਾ ਰਾਜਾ ਭਲਿਆਈ ਅਤੇ ਬੁਰਿਆਈ ਦੇ ਪਰਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ!
TSK
TSK · ਕਹਾਉਤਾਂ 29:5
Treasury of Scripture Knowledge references in ਪੰਜਾਬੀ IRV.
ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।
ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।
ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।