TSK

TSK · ਕਹਾਉਤਾਂ 29:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।

ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,

ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।

ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।

ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।

ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।

ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।

¶ ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।

ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।