TSK

TSK · ਕਹਾਉਤਾਂ 29:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਮੁਰਦਿਆਂ ਅਤੇ ਜੀਉਂਦਿਆਂ ਦੇ ਵਿਚਕਾਰ ਖੜ੍ਹਾ ਸੀ, ਤਦ ਬਵਾ ਰੁਕ ਗਈ।

ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।

ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।

ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।

¶ ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!

ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ਼ ਕਰ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ?”

ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।

ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।