TSK

TSK · ਕਹਾਉਤਾਂ 3:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,

ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।

ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,

ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।

ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨਿਆਂ ਤੱਕ ਰਿਹਾ। ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।

“ਉਹ ਪਾਣੀਆਂ ਉੱਤੇ ਛੇਤੀ ਰੁੜ੍ਹ ਜਾਂਦੇ ਹਨ, ਧਰਤੀ ਵਿੱਚ ਉਹਨਾਂ ਦਾ ਵਿਰਸਾ ਸਰਾਪਿਆ ਹੋਇਆ ਹੈ, ਉਹ ਆਪਣੇ ਅੰਗੂਰੀ ਬਾਗ਼ਾਂ ਦੇ ਰਾਹ ਵੱਲ ਨਹੀਂ ਮੁੜਦੇ।

ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।

ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।

ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।

ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।