TSK

TSK · ਕਹਾਉਤਾਂ 3:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।

ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ

ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।”

ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ

ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।

ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

¶ ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।

ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।

¶ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।

ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।